ਅਮਰ
ਨੂਰੀ ਦੇ ਪਿਤਾ ਸ੍ਰੀ ਰੌਸ਼ਨ ਸਾਗਰ ਨੂੰ ਮੈਂ ਸਿਰਫ਼ ਇੱਕੋ ਤੇ ਆਖਰੀ ਵਾਰ ਮਿਲਿਆ...ਉਹ
ਵੀ ਸੁਪਨੇ ਵਾਂਗੂੰ...ਦੋ ਪਲਾਂ ਲਈ! ਉਸਦਾ ਰੋਪੜ ਵਾਲਾ ਐਡਰੈਸ ਹੀ ਨੋਟ ਕਰ ਸਕਿਆ ਸੀ। ਉਸ
ਦਿਨ ਉਹ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੀ ਯਾਦ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਲਗਾਏ
ਗਏ ਯਾਦਗਾਰੀ ਮੇਲੇ ਵਿੱਚ ਆਇਆ ਹੋਇਆ ਸੀ। ਮੇਲੇ ਮੌਕੇ ਭੀੜ ਬੜੀ ਸੀ। ਰੌਸ਼ਨ ਸਾਗਰ
ਉਸਤਾਦ ਜੀ ਦਾ ਪੁਰਾਣਾ ਚੇਲਾ ਸੀ। ਉਹ ਬੜੀ ਦੇਰ ਮਗਰੋਂ ਉਹਨਾਂ ਦੇ ਪਰਿਵਾਰ ਕੋਲ ਉਸਤਾਦ
ਜੀ ਦਾ ਅਫਸੋਸ ਕਰਨ ਲਈ ਆਇਆ ਸੀ।
ਥੋੜ੍ਹੇ ਦਿਨਾਂ ਬਾਅਦ ਮੈਂ ਉਸਨੂੰ ਚਿੱਠੀ ਲਿਖੀ, ਜਿਸ ਰਾਹੀਂ ਉਸ ਤੋਂ ਉਹਦੀ ਇੱਕ ਫੋਟੋ ਤੇ ਸੰਖੇਪ ਜੀਵਨ ਵੇਰਵਾ ਮੰਗਿਆ ਸੀ, ਤਾਂ ਕਿ ਉਹ ਉਸਤਾਦ ਜੀ ਦੇ ਚੇਲਿਆਂ ਬਾਰੇ ਛਪ ਰਹੀ ਮੇਰੀ ਕਿਤਾਬ ਵਿੱਚ ਸ਼ਾਮਿਲ ਹੋ ਸਕੇ। ਉਸ ਨੇ ਬੜੀ ਹੀ ਫੁਰਤੀ ਨਾਲ ਚਿੱਠੀ ਦਾ ਜਵਾਬ ਦਿੱਤਾ ਸੀ। ਆਪਣੀ ਇੱਕ ਬੜੀ ਪੁਰਾਣੀ ਕਾਲੀ-ਚਿੱਟੀ ਫੋਟੋ ਤੇ ਕੁਝ ਬਹੁਤ ਹੀ ਸੰਖੇਪ ਵਿੱਚ ਗੱਲਾਂ-ਬਾਤਾਂ ਲਿਖ ਘੱਲੀਆਂ ਸਨ। ਸਾਲ 1994 ਵਿੱਚ ਛਪੀ ਮੇਰੀ ਪਹਿਲੀ ਕਿਤਾਬ ‘ਤੂੰਬੀ ਦੇ ਵਾਰਿਸ’ ਵਿੱਚ ਪੰਨਾ 135 ਉਤੇ ਉਸ ਬਾਰੇ ਡੰਗ ਸਾਰਨ ਜੋਕਰਾ ਲਿਖ ਸਕਿਆ ਸਾਂ। ਉਸ ਅਡਰੈਸ ਉਤੇ ਡਾਕ ਰਾਹੀਂ ਉਸਨੂੰ ਕਿਤਾਬ ਘੱਲੀ। ਕੋਈ ਜਵਾਬ ਨਾ ਆਇਆ। ਬੜੀ ਦੇਰ ਹੋਈ ਸਰਦੂਲ ਤੇ ਨੂਰੀ ਦੇ ਘਰ ਖੰਨੇ, ਕੁਲਦੀਪ ਸਿੰਘ ਬੇਦੀ ਹੁਰਾਂ ਨਾਲ ਗਿਆ ਸਾਂ ਤਾਂ ਨੂਰੀ ਨੇ ਬੜੇ ਮਾਣ ਜਿਹੇ ਨਾਲ ਦੱਸਿਆ ਸੀ ਕਿ ਪਾਪਾ ਜੀ ਬਾਰੇ ਤੁਸੀਂ ਲਿਖਿਆ ਸੀ ਕਿਤਾਬ ਵਿੱਚ ਤਾਂ ਉਹ ਬੜੇ ਖੁਸ਼ ਹੋਏ...।