ਆਪਣੇ
ਬਾਰੇ ਲਿਖਣਾ ਇਕ ਤਰ੍ਹਾਂ ਨਾਲ ਤਿੱਖੀ ਧਾਰ ‘ਤੇ ਤੁਰਨ ਵਰਗਾ ਲੱਗਦਾ । ਇਸ ਦਾ ਕਾਰਨ
ਸ਼ਾਇਦ ਇਹ ਹੋਵੇ ਕਿ ਇਉਂ ਕਰਦਿਆਂ ‘ਮੈਂ-ਮੈਂ” ਦੀ ਮੁਹਾਰਨੀ ਬਹੁਤੀ ਹੀ ਪੜ੍ਹਨੀ ਪੈਂਦੀ ਐ ।
ਉਂਝ ‘ ਮੈਂ “ ਪਾਤਰ ਰਾਹੀਂ ਹੋਈ ਸਮੁੱਚੀ ਅਭਿਵਿਅਕਤੀ ਬਾਰੇ ਟਾਕਰਵੀਆਂ ਰਾਵਾਂ ਹਨ ।
ਸਾਡੀ ਬੋਲੀ ਦੀ ਬਹੁ-ਗਿਣਤੀ ਕਹਾਣੀ, ਅਤੇ ਗ਼ਜਲ ਨੂੰ ਛੱਡ ਕੇ ਕਰੀਬ ਕਰੀਬ ਸਾਰੀ ਕਵਿਤਾ
ਮੈਂ ਪਾਤਰ ਵਿੱਚ ਅੰਕਤ ਹੋਈ ਲੱਭਦੀ ਹੈ । ਸ਼ਾਇਦ ਇਸ ਲਈ ਸੁਰਜੀਤ ਪਾਤਰ ਦੇ ਕੱਦ-ਕਾਠ ਦਾ
ਸ਼ਾਇਰ ਵੀ ਇਸ ਵੰਨਗੀ ਨਾਲ ਸਹਿਮਤੀ ਪ੍ਰਗਟਾਉਂਦਾ ਹੈ , ਭਾਵੇਂ ਦੱਬੀ ਸੁਰ ਵਿੱਚ ਹੀ । ਉਸ
ਅਨੁਸਾਰ ‘ ਮੈਂ “ ਹਮੇਸ਼ਾਂ ਲੇਖਕ ਦੀ ਨਹੀਂ ਹੁੰਦੀ । ਕਦੀ ਇਹ ਆਪਣੇ ਦੇਸ਼ , ਕਦੇ ਧਰਮ ਦੀ ,
ਕਦੇ ਵਰਗ ਦੀ ਤੇ ਕਦੀ ਮਾਨਵਤਾ ਦੀ ਮੈਂ ਹੁੰਦੀ ਹੈ ।
ਇਸ ਦੇ ਵਿਪਰੀਤ ਦੂਸਰੀ ਧਿਰ ਦੀ ਧਾਰਨਾ ਹੈ ਕਿ ਮੈਂ ਸ਼ਬਦ ਦਾ ਨਿਰੰਤਰ ਦੁਹਰਾਇਆ ਜਾਣਾ ਕਿਸੇ ਵੀ ਤਰ੍ਹਾਂ ਕਲਾਤਮਕ ਵਿਅਕਤੀਤਵ ਦਾ ਚਿੰਨ੍ਹ ਨਹੀਂ । ਇਹਨ੍ਹਾਂ ਦੋਨਾਂ ਧਾਰਨਾਵਾਂ ਦੇ ਗੁਣ-ਅਵਗੁਣ ਵੀ ਹੋਣਗੇ ਤੇ ਸੀਮਾਵਾਂ –ਸਮਰੱਥਾਵਾਂ ਵੀ । ਹੱਥਲੀ ਲਿਖਤ ਇਸ ਬਹਿਸ ਦਾ ਵਿਸ਼ਾ ਨਹੀਂ । ਤਾਂ ਵੀ ਥੋੜ੍ਹੀ ਕੁ ਜਿੰਨੀ ਸ਼ੰਕਾ-ਨਵਿਰਤੀ ਲਈ ਇਹ ਜ਼ਰੂਰ ਪੁੱਛਿਆ ਜਾ ਸਕਦਾ ਹੈ ਕਿ ਕੀ ਅਧਿਆਤਮ ਦੀਆਂ ਸੁਰਾਂ-ਤਰਜ਼ਾਂ ਦੇ ਨਾਲ ਵਿਵਹਾਰਕ , ਸਮਾਜਕ, ਰਾਜਨੀਤਕ ਸੁਨੇਹਾ ਦਿੰਦਾ ਭਗਵਤ ਗੀਤਾ-ਗ੍ਰੰਥ ਅੰਦਰਲਾ ਮੈਂ ਪਾਤਰ , ਆਪਣੀ ਉਦੇਸ਼-ਪੂਰਤੀ ਵਿੱਚ ਵੱਧ ਕਾਰਗਰ ਜਾਪਦਾ ਹੈ ਜਾਂ ਗੁਰਬਾਣੀ ਰਾਹੀਂ ਕੁਦਰਤ ਦੇ ਅਦਭੁਤ ਪਾਸਾਰ ਸਮੇਤ ਮਨੁੱਖ ਦੀ ਰੂਹ-ਜਾਨ ਤਕ ਪੁੱਜਣ ਵਾਲਾ ਅਨਯ-ਪੁਰਖ ਰਾਹੀਂ ਪ੍ਰਸਾਰਤ-ਪ੍ਰਕਾਸ਼ਤ ਹੋਇਆ ਗੁਰ-ਉਪਦੇਸ਼ ?